21“ ‘ਇਹ ਨਜ਼ੀਰ ਦਾ ਕਾਨੂੰਨ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਾਹਵੇਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।’ ”
22ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
23“ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਆਖ, ‘ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਉਹਨਾਂ ਨੂੰ ਆਖਣਾ ਹੈ:
24“ ‘ “ਯਾਹਵੇਹ ਤੁਹਾਨੂੰ ਅਸੀਸ ਦੇਵੇ ਅਤੇ ਤੁਹਾਡੀ ਰਾਖੀ ਕਰੇ,
25ਯਾਹਵੇਹ ਆਪਣਾ ਚਿਹਰਾ ਤੁਹਾਡੇ ਉੱਤੇ ਚਮਕਾਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ,