22ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
23“ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਆਖ, ‘ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਉਹਨਾਂ ਨੂੰ ਆਖਣਾ ਹੈ:
24“ ‘ “ਯਾਹਵੇਹ ਤੁਹਾਨੂੰ ਅਸੀਸ ਦੇਵੇ ਅਤੇ ਤੁਹਾਡੀ ਰਾਖੀ ਕਰੇ,
25ਯਾਹਵੇਹ ਆਪਣਾ ਚਿਹਰਾ ਤੁਹਾਡੇ ਉੱਤੇ ਚਮਕਾਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ,
26ਯਾਹਵੇਹ ਆਪਣਾ ਮੂੰਹ ਤੁਹਾਡੇ ਵੱਲ ਮੋੜੇ ਅਤੇ ਤੁਹਾਨੂੰ ਸ਼ਾਂਤੀ ਦੇਵੇ।” ’