ਗਿਣਤੀ 7

ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦੀ ਭੇਟ ਸੀ।

Numbers 7:35 (UKJV) And for a sacrifice of peace offerings, two oxen, five rams, five he goats, five lambs of the first year: this was the offering of Elizur the son of Shedeur.

33ਹੋਮ ਦੀ ਭੇਟ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਭੇਡ ਦਾ ਬੱਚਾ;

34ਪਾਪ ਦੀ ਭੇਟ ਲਈ ਇੱਕ ਬੱਕਰਾ;

35ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਬਲਦ, ਪੰਜ ਭੇਡੂ, ਪੰਜ ਬੱਕਰੇ ਅਤੇ ਇੱਕ ਸਾਲ ਦੇ ਪੰਜ ਭੇਡ ਦੇ ਬੱਚੇ ਚੜ੍ਹਾਏ ਜਾਣ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦੀ ਭੇਟ ਸੀ।

36ਪੰਜਵੇਂ ਦਿਨ ਸ਼ਿਮਓਨ ਦੇ ਲੋਕਾਂ ਦਾ ਆਗੂ ਸੂਰੀਸ਼ਦਈ ਦਾ ਪੁੱਤਰ ਸ਼ਲੁਮੀਏਲ ਆਪਣੀ ਭੇਟ ਲੈ ਕੇ ਆਇਆ।

37ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜੋ ਸੱਤਰ ਸ਼ੈਕੇਲ ਵਜ਼ਨ ਦਾ ਸੀ, ਦੋਵੇਂ ਪਵਿੱਤਰ ਅਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.