54ਅੱਠਵੇਂ ਦਿਨ ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣੀ ਭੇਟ ਲੈ ਕੇ ਆਇਆ।
55ਉਹ ਦਾ ਚੜ੍ਹਾਵਾ ਇਹ ਸੀ: ਇੱਕ ਚਾਂਦੀ ਦੀ ਥਾਲੀ ਜਿਸ ਦਾ ਵਜ਼ਨ ਇੱਕ ਸੌ ਤੀਹ ਸ਼ੈਕੇਲ ਸੀ ਅਤੇ ਇੱਕ ਚਾਂਦੀ ਦਾ ਛਿੜਕਣ ਵਾਲਾ ਕਟੋਰਾ ਜਿਸ ਦਾ ਵਜ਼ਨ ਸੱਤਰ ਸ਼ੈਕੇਲ ਸੀ, ਦੋਵੇਂ ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਹਰ ਇੱਕ ਅਨਾਜ ਦੀ ਭੇਟ ਵਜੋਂ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਅਤੇ ਵਧੀਆ ਆਟੇ ਨਾਲ ਭਰਿਆ ਹੋਇਆ ਸੀ।
56ਧੂਪ ਨਾਲ ਭਰਿਆ ਇੱਕ ਸੋਨੇ ਦਾ ਦਸ ਦੇ ਸ਼ੈਕੇਲ ਵਜ਼ਨ ਦਾ ਕਟੋਰਾ;
57ਹੋਮ ਦੀ ਬਲੀ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦਾ ਲੇਲਾ;
58ਪਾਪ ਦੀ ਭੇਟ ਲਈ ਇੱਕ ਬੱਕਰਾ;