9ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਸਾਹਮਣੇ ਲਿਆਵੀਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕਰੀ।
10ਤੂੰ ਲੇਵੀਆਂ ਨੂੰ ਯਾਹਵੇਹ ਦੇ ਸਾਹਮਣੇ ਲਿਆਵੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਰੱਖਣਗੇ।
11ਹਾਰੋਨ ਉਹਨਾਂ ਲੇਵੀਆਂ ਨੂੰ ਯਾਹਵੇਹ ਦੇ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇ, ਤਾਂ ਜੋ ਉਹ ਯਾਹਵੇਹ ਦੇ ਕੰਮ ਨੂੰ ਕਰਨ ਲਈ ਤਿਆਰ ਹੋ ਸਕਣ।
12“ਫਿਰ ਲੇਵੀ ਨੂੰ ਬਲਦਾਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ, ਇੱਕ ਨੂੰ ਯਾਹਵੇਹ ਲਈ ਪਾਪ ਦੀ ਭੇਟ ਵਜੋਂ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ, ਤਾਂ ਜੋ ਉਹ ਲੇਵੀਆਂ ਲਈ ਪ੍ਰਾਸਚਿਤ ਹੋਵੇ।
13ਲੇਵੀਆਂ ਨੂੰ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸਾਹਮਣੇ ਖੋਲ੍ਹਣ ਲਈ ਕਹਿਣਾ ਅਤੇ ਫਿਰ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਈ।