ਗਿਣਤੀ 8

ਲੇਵੀਆਂ ਨੂੰ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸਾਹਮਣੇ ਖੋਲ੍ਹਣ ਲਈ ਕਹਿਣਾ ਅਤੇ ਫਿਰ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਈ।

Numbers 8:13 (UKJV) And you shall set the Levites before Aaron, and before his sons, and offer them for an offering unto the LORD.

11ਹਾਰੋਨ ਉਹਨਾਂ ਲੇਵੀਆਂ ਨੂੰ ਯਾਹਵੇਹ ਦੇ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇ, ਤਾਂ ਜੋ ਉਹ ਯਾਹਵੇਹ ਦੇ ਕੰਮ ਨੂੰ ਕਰਨ ਲਈ ਤਿਆਰ ਹੋ ਸਕਣ।

12“ਫਿਰ ਲੇਵੀ ਨੂੰ ਬਲਦਾਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ, ਇੱਕ ਨੂੰ ਯਾਹਵੇਹ ਲਈ ਪਾਪ ਦੀ ਭੇਟ ਵਜੋਂ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ, ਤਾਂ ਜੋ ਉਹ ਲੇਵੀਆਂ ਲਈ ਪ੍ਰਾਸਚਿਤ ਹੋਵੇ।

13ਲੇਵੀਆਂ ਨੂੰ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸਾਹਮਣੇ ਖੋਲ੍ਹਣ ਲਈ ਕਹਿਣਾ ਅਤੇ ਫਿਰ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਈ।

14ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਨਾਲੋਂ ਵੱਖਰਾ ਕਰੀਂ ਅਤੇ ਲੇਵੀ ਮੇਰੇ ਹੋਣਗੇ।

15“ਜਦੋਂ ਤੁਸੀਂ ਲੇਵੀਆਂ ਨੂੰ ਸ਼ੁੱਧ ਕਰੋਗੇ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਚੜ੍ਹਾਓਗੇ, ਤਾਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਉਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.