ਗਿਣਤੀ 8

“ਜਦੋਂ ਤੁਸੀਂ ਲੇਵੀਆਂ ਨੂੰ ਸ਼ੁੱਧ ਕਰੋਗੇ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਚੜ੍ਹਾਓਗੇ, ਤਾਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਉਣਗੇ।

Numbers 8:15 (UKJV) And after that shall the Levites go in to do the service of the tabernacle of the congregation: and you shall cleanse them, and offer them for an offering.

13ਲੇਵੀਆਂ ਨੂੰ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸਾਹਮਣੇ ਖੋਲ੍ਹਣ ਲਈ ਕਹਿਣਾ ਅਤੇ ਫਿਰ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਈ।

14ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਨਾਲੋਂ ਵੱਖਰਾ ਕਰੀਂ ਅਤੇ ਲੇਵੀ ਮੇਰੇ ਹੋਣਗੇ।

15“ਜਦੋਂ ਤੁਸੀਂ ਲੇਵੀਆਂ ਨੂੰ ਸ਼ੁੱਧ ਕਰੋਗੇ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਚੜ੍ਹਾਓਗੇ, ਤਾਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਉਣਗੇ।

16ਕਿਉਂਕਿ ਉਹ ਇਸਰਾਏਲ ਦੇ ਘਰਾਣੇ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।

17ਇਸਰਾਏਲ ਵਿੱਚ ਹਰੇਕ ਪਹਿਲੌਠਾ ਨਰ ਭਾਵੇਂ ਮਨੁੱਖ ਹੋਵੇ ਜਾਂ ਜਾਨਵਰ ਮੇਰਾ ਹੈ। ਜਦੋਂ ਮੈਂ ਮਿਸਰ ਵਿੱਚ ਸਾਰੇ ਪਹਿਲੌਠਿਆਂ ਨੂੰ ਮਾਰਿਆ, ਮੈਂ ਉਹਨਾਂ ਨੂੰ ਆਪਣੇ ਲਈ ਅਲੱਗ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.