ਗਿਣਤੀ 8

ਕਿਉਂਕਿ ਉਹ ਇਸਰਾਏਲ ਦੇ ਘਰਾਣੇ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।

Numbers 8:16 (UKJV) For they are wholly given unto me from among the children of Israel; instead of such as open every womb, even instead of the firstborn of all the children of Israel, have I taken them unto me.

14ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਨਾਲੋਂ ਵੱਖਰਾ ਕਰੀਂ ਅਤੇ ਲੇਵੀ ਮੇਰੇ ਹੋਣਗੇ।

15“ਜਦੋਂ ਤੁਸੀਂ ਲੇਵੀਆਂ ਨੂੰ ਸ਼ੁੱਧ ਕਰੋਗੇ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਚੜ੍ਹਾਓਗੇ, ਤਾਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਉਣਗੇ।

16ਕਿਉਂਕਿ ਉਹ ਇਸਰਾਏਲ ਦੇ ਘਰਾਣੇ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।

17ਇਸਰਾਏਲ ਵਿੱਚ ਹਰੇਕ ਪਹਿਲੌਠਾ ਨਰ ਭਾਵੇਂ ਮਨੁੱਖ ਹੋਵੇ ਜਾਂ ਜਾਨਵਰ ਮੇਰਾ ਹੈ। ਜਦੋਂ ਮੈਂ ਮਿਸਰ ਵਿੱਚ ਸਾਰੇ ਪਹਿਲੌਠਿਆਂ ਨੂੰ ਮਾਰਿਆ, ਮੈਂ ਉਹਨਾਂ ਨੂੰ ਆਪਣੇ ਲਈ ਅਲੱਗ ਕਰ ਦਿੱਤਾ।

18ਅਤੇ ਮੈਂ ਇਸਰਾਏਲ ਦੇ ਸਾਰੇ ਪਹਿਲੌਠੇ ਪੁੱਤਰਾਂ ਦੀ ਥਾਂ ਲੇਵੀਆਂ ਨੂੰ ਲਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.