ਗਿਣਤੀ 8

ਇਸਰਾਏਲ ਵਿੱਚ ਹਰੇਕ ਪਹਿਲੌਠਾ ਨਰ ਭਾਵੇਂ ਮਨੁੱਖ ਹੋਵੇ ਜਾਂ ਜਾਨਵਰ ਮੇਰਾ ਹੈ। ਜਦੋਂ ਮੈਂ ਮਿਸਰ ਵਿੱਚ ਸਾਰੇ ਪਹਿਲੌਠਿਆਂ ਨੂੰ ਮਾਰਿਆ, ਮੈਂ ਉਹਨਾਂ ਨੂੰ ਆਪਣੇ ਲਈ ਅਲੱਗ ਕਰ ਦਿੱਤਾ।

Numbers 8:17 (UKJV) For all the firstborn of the children of Israel are mine, both man and beast: on the day that I stroke every firstborn in the land of Egypt I sanctified them for myself.

15“ਜਦੋਂ ਤੁਸੀਂ ਲੇਵੀਆਂ ਨੂੰ ਸ਼ੁੱਧ ਕਰੋਗੇ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਚੜ੍ਹਾਓਗੇ, ਤਾਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਉਣਗੇ।

16ਕਿਉਂਕਿ ਉਹ ਇਸਰਾਏਲ ਦੇ ਘਰਾਣੇ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।

17ਇਸਰਾਏਲ ਵਿੱਚ ਹਰੇਕ ਪਹਿਲੌਠਾ ਨਰ ਭਾਵੇਂ ਮਨੁੱਖ ਹੋਵੇ ਜਾਂ ਜਾਨਵਰ ਮੇਰਾ ਹੈ। ਜਦੋਂ ਮੈਂ ਮਿਸਰ ਵਿੱਚ ਸਾਰੇ ਪਹਿਲੌਠਿਆਂ ਨੂੰ ਮਾਰਿਆ, ਮੈਂ ਉਹਨਾਂ ਨੂੰ ਆਪਣੇ ਲਈ ਅਲੱਗ ਕਰ ਦਿੱਤਾ।

18ਅਤੇ ਮੈਂ ਇਸਰਾਏਲ ਦੇ ਸਾਰੇ ਪਹਿਲੌਠੇ ਪੁੱਤਰਾਂ ਦੀ ਥਾਂ ਲੇਵੀਆਂ ਨੂੰ ਲਿਆ ਹੈ।

19ਸਾਰੇ ਇਸਰਾਏਲੀਆਂ ਵਿੱਚੋਂ ਮੈਂ ਲੇਵੀ ਹਾਰੋਨ ਅਤੇ ਉਸ ਦੇ ਪੁੱਤਰਾਂ ਨੂੰ ਤੋਹਫ਼ੇ ਵਜੋਂ ਦਿੱਤਾ ਹੈ ਕਿ ਉਹ ਇਸਰਾਏਲੀਆਂ ਲਈ ਮੰਡਲੀ ਦੇ ਤੰਬੂ ਵਿੱਚ ਕੰਮ ਕਰਨ ਅਤੇ ਉਹਨਾਂ ਲਈ ਪ੍ਰਾਸਚਿਤ ਕਰਨ ਤਾਂ ਜੋ ਇਸਰਾਏਲੀਆਂ ਉੱਤੇ ਕੋਈ ਬਵਾ ਨਾ ਆਵੇ। ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਜਾਂਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.