17ਇਸਰਾਏਲ ਵਿੱਚ ਹਰੇਕ ਪਹਿਲੌਠਾ ਨਰ ਭਾਵੇਂ ਮਨੁੱਖ ਹੋਵੇ ਜਾਂ ਜਾਨਵਰ ਮੇਰਾ ਹੈ। ਜਦੋਂ ਮੈਂ ਮਿਸਰ ਵਿੱਚ ਸਾਰੇ ਪਹਿਲੌਠਿਆਂ ਨੂੰ ਮਾਰਿਆ, ਮੈਂ ਉਹਨਾਂ ਨੂੰ ਆਪਣੇ ਲਈ ਅਲੱਗ ਕਰ ਦਿੱਤਾ।
18ਅਤੇ ਮੈਂ ਇਸਰਾਏਲ ਦੇ ਸਾਰੇ ਪਹਿਲੌਠੇ ਪੁੱਤਰਾਂ ਦੀ ਥਾਂ ਲੇਵੀਆਂ ਨੂੰ ਲਿਆ ਹੈ।
19ਸਾਰੇ ਇਸਰਾਏਲੀਆਂ ਵਿੱਚੋਂ ਮੈਂ ਲੇਵੀ ਹਾਰੋਨ ਅਤੇ ਉਸ ਦੇ ਪੁੱਤਰਾਂ ਨੂੰ ਤੋਹਫ਼ੇ ਵਜੋਂ ਦਿੱਤਾ ਹੈ ਕਿ ਉਹ ਇਸਰਾਏਲੀਆਂ ਲਈ ਮੰਡਲੀ ਦੇ ਤੰਬੂ ਵਿੱਚ ਕੰਮ ਕਰਨ ਅਤੇ ਉਹਨਾਂ ਲਈ ਪ੍ਰਾਸਚਿਤ ਕਰਨ ਤਾਂ ਜੋ ਇਸਰਾਏਲੀਆਂ ਉੱਤੇ ਕੋਈ ਬਵਾ ਨਾ ਆਵੇ। ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਜਾਂਦੇ ਹਨ।”
20ਮੋਸ਼ੇਹ, ਹਾਰੋਨ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਲੇਵੀਆਂ ਨਾਲ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
21ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕੀਤਾ ਅਤੇ ਆਪਣੇ ਕੱਪੜੇ ਧੋਤੇ। ਫਿਰ ਹਾਰੋਨ ਨੇ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ, ਅਤੇ ਉਹਨਾਂ ਨੂੰ ਪਵਿੱਤਰ ਕਰਨ ਲਈ ਪ੍ਰਾਸਚਿਤ ਕੀਤਾ।