ਗਿਣਤੀ 8

ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕੀਤਾ ਅਤੇ ਆਪਣੇ ਕੱਪੜੇ ਧੋਤੇ। ਫਿਰ ਹਾਰੋਨ ਨੇ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ, ਅਤੇ ਉਹਨਾਂ ਨੂੰ ਪਵਿੱਤਰ ਕਰਨ ਲਈ ਪ੍ਰਾਸਚਿਤ ਕੀਤਾ।

Numbers 8:21 (UKJV) And the Levites were purified, and they washed their clothes; and Aaron offered them as an offering before the LORD; and Aaron made an atonement for them to cleanse them.

19ਸਾਰੇ ਇਸਰਾਏਲੀਆਂ ਵਿੱਚੋਂ ਮੈਂ ਲੇਵੀ ਹਾਰੋਨ ਅਤੇ ਉਸ ਦੇ ਪੁੱਤਰਾਂ ਨੂੰ ਤੋਹਫ਼ੇ ਵਜੋਂ ਦਿੱਤਾ ਹੈ ਕਿ ਉਹ ਇਸਰਾਏਲੀਆਂ ਲਈ ਮੰਡਲੀ ਦੇ ਤੰਬੂ ਵਿੱਚ ਕੰਮ ਕਰਨ ਅਤੇ ਉਹਨਾਂ ਲਈ ਪ੍ਰਾਸਚਿਤ ਕਰਨ ਤਾਂ ਜੋ ਇਸਰਾਏਲੀਆਂ ਉੱਤੇ ਕੋਈ ਬਵਾ ਨਾ ਆਵੇ। ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਜਾਂਦੇ ਹਨ।”

20ਮੋਸ਼ੇਹ, ਹਾਰੋਨ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਲੇਵੀਆਂ ਨਾਲ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

21ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕੀਤਾ ਅਤੇ ਆਪਣੇ ਕੱਪੜੇ ਧੋਤੇ। ਫਿਰ ਹਾਰੋਨ ਨੇ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ, ਅਤੇ ਉਹਨਾਂ ਨੂੰ ਪਵਿੱਤਰ ਕਰਨ ਲਈ ਪ੍ਰਾਸਚਿਤ ਕੀਤਾ।

22ਉਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਹਾਰੋਨ ਅਤੇ ਉਸ ਦੇ ਪੁੱਤਰਾਂ ਦੀ ਨਿਗਰਾਨੀ ਹੇਠ ਸੇਵਾ ਕਰਨ ਲਈ ਆਏ। ਉਹਨਾਂ ਨੇ ਲੇਵੀਆਂ ਨਾਲ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

23ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.