20ਮੋਸ਼ੇਹ, ਹਾਰੋਨ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਲੇਵੀਆਂ ਨਾਲ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
21ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕੀਤਾ ਅਤੇ ਆਪਣੇ ਕੱਪੜੇ ਧੋਤੇ। ਫਿਰ ਹਾਰੋਨ ਨੇ ਉਹਨਾਂ ਨੂੰ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ, ਅਤੇ ਉਹਨਾਂ ਨੂੰ ਪਵਿੱਤਰ ਕਰਨ ਲਈ ਪ੍ਰਾਸਚਿਤ ਕੀਤਾ।
22ਉਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਹਾਰੋਨ ਅਤੇ ਉਸ ਦੇ ਪੁੱਤਰਾਂ ਦੀ ਨਿਗਰਾਨੀ ਹੇਠ ਸੇਵਾ ਕਰਨ ਲਈ ਆਏ। ਉਹਨਾਂ ਨੇ ਲੇਵੀਆਂ ਨਾਲ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
23ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
24“ਲੇਵੀਆਂ ਲਈ ਇਹ ਨਿਯਮ ਹੈ, ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨ ਲਈ ਆਉਣ।