22ਉਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਹਾਰੋਨ ਅਤੇ ਉਸ ਦੇ ਪੁੱਤਰਾਂ ਦੀ ਨਿਗਰਾਨੀ ਹੇਠ ਸੇਵਾ ਕਰਨ ਲਈ ਆਏ। ਉਹਨਾਂ ਨੇ ਲੇਵੀਆਂ ਨਾਲ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
23ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
24“ਲੇਵੀਆਂ ਲਈ ਇਹ ਨਿਯਮ ਹੈ, ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨ ਲਈ ਆਉਣ।
25ਪਰ ਪੰਜਾਹ ਸਾਲ ਦੀ ਉਮਰ ਵਿੱਚ, ਉਹਨਾਂ ਨੂੰ ਆਪਣੀ ਨਿਯਮਤ ਸੇਵਾ ਤੋਂ ਸੇਵਾਮੁਕਤ ਹੋ ਜਾਣ, ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।
26ਉਹ ਮੰਡਲੀ ਵਾਲੇ ਤੰਬੂ ਵਿੱਚ ਆਪਣੇ ਭਰਾਵਾਂ ਦੀ ਸਹਾਇਤਾ ਕਰ ਸਕਦੇ ਹਨ, ਪਰ ਉਹ ਆਪ ਸੇਵਾ ਦਾ ਕੰਮ ਨਾ ਕਰਨ ਅਤੇ ਇਸ ਲਈ, ਇਸ ਤਰ੍ਹਾਂ ਤੈਨੂੰ ਲੇਵੀਆਂ ਨੂੰ ਜ਼ਿੰਮੇਵਾਰੀਆਂ ਸੌਂਪਣੀਆਂ ਹਨ।”