7ਉਹਨਾਂ ਨੂੰ ਸ਼ੁੱਧ ਕਰਨ ਲਈ, ਉਹਨਾਂ ਉੱਤੇ ਸ਼ੁੱਧ ਕਰਨ ਵਾਲਾ ਪਾਣੀ ਛਿੜਕੀ; ਫਿਰ ਉਹਨਾਂ ਦੇ ਸਾਰੇ ਸਰੀਰ ਦੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਕੱਪੜੇ ਧੋਣ ਅਤੇ ਇਸ ਤਰ੍ਹਾਂ ਉਹ ਆਪਣੇ ਆਪ ਨੂੰ ਸ਼ੁੱਧ ਕਰਨਗੇ।
8ਉਹਨਾਂ ਨੂੰ ਇੱਕ ਬਲਦ ਲੈ ਕੇ ਉਸ ਦੇ ਅਨਾਜ ਦੀ ਭੇਟ ਨਾਲ ਜ਼ੈਤੂਨ ਦੇ ਤੇਲ ਵਿੱਚ ਮਿਲਾਏ ਹੋਏ ਵਧੀਆ ਆਟੇ ਦੀ ਭੇਟ ਚੜਾਉਣ ਲਈ ਕਹੋ। ਫਿਰ ਤੁਸੀਂ ਪਾਪ ਦੀ ਭੇਟ ਲਈ ਇੱਕ ਦੂਸਰਾ ਬਲਦ ਲੈਣਾ।
9ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਸਾਹਮਣੇ ਲਿਆਵੀਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕਰੀ।
10ਤੂੰ ਲੇਵੀਆਂ ਨੂੰ ਯਾਹਵੇਹ ਦੇ ਸਾਹਮਣੇ ਲਿਆਵੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਰੱਖਣਗੇ।
11ਹਾਰੋਨ ਉਹਨਾਂ ਲੇਵੀਆਂ ਨੂੰ ਯਾਹਵੇਹ ਦੇ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇ, ਤਾਂ ਜੋ ਉਹ ਯਾਹਵੇਹ ਦੇ ਕੰਮ ਨੂੰ ਕਰਨ ਲਈ ਤਿਆਰ ਹੋ ਸਕਣ।