1ਯਾਹਵੇਹ ਨੇ ਮੋਸ਼ੇਹ ਨਾਲ ਸੀਨਾਈ ਦੇ ਉਜਾੜ ਵਿੱਚ ਮਿਸਰ ਤੋਂ ਬਾਹਰ ਆਉਣ ਦੇ ਦੂਜੇ ਸਾਲ ਦੇ ਪਹਿਲੇ ਮਹੀਨੇ ਵਿੱਚ ਗੱਲ ਕੀਤੀ ਅਤੇ ਉਸ ਨੇ ਆਖਿਆ,
2“ਇਸਰਾਏਲੀ ਨਿਸ਼ਚਿਤ ਸਮੇਂ ਉੱਤੇ ਪਸਾਹ ਦਾ ਤਿਉਹਾਰ ਮਨਾਉਣ।
3ਇਸ ਨੂੰ ਇਸ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ਾਮ ਵੇਲੇ, ਠਹਿਰਾਏ ਹੋਏ ਸਮੇਂ ਉੱਤੇ, ਇਸ ਦੀਆਂ ਸਾਰੀਆਂ ਬਿਧੀਆਂ ਅਤੇ ਨਿਯਮਾਂ ਦੇ ਅਨੁਸਾਰ ਮਨਾਇਆ ਕਰੋ।”
4ਤਾਂ ਮੋਸ਼ੇਹ ਨੇ ਇਸਰਾਏਲੀਆਂ ਨੂੰ ਪਸਾਹ ਦਾ ਤਿਉਹਾਰ ਮਨਾਉਣ ਲਈ ਆਖਿਆ,
5ਅਤੇ ਉਹਨਾਂ ਨੇ ਪਹਿਲੇ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ਾਮ ਵੇਲੇ ਸੀਨਾਈ ਦੇ ਉਜਾੜ ਵਿੱਚ ਅਜਿਹਾ ਕੀਤਾ, ਇਸਰਾਏਲੀਆਂ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।