ਗਿਣਤੀ 9

ਪਰ ਉਹਨਾਂ ਵਿੱਚੋਂ ਕਈ ਉਸ ਦਿਨ ਪਸਾਹ ਦਾ ਤਿਉਹਾਰ ਨਾ ਮਨਾ ਸਕੇ ਕਿਉਂਕਿ ਉਹ ਇੱਕ ਮੁਰਦੇ ਦੇ ਕਾਰਨ ਅਸ਼ੁੱਧ ਸਨ, ਇਸ ਲਈ ਉਹ ਉਸੇ ਦਿਨ ਮੋਸ਼ੇਹ ਅਤੇ ਹਾਰੋਨ ਕੋਲ ਆਏ।

Numbers 9:6 (UKJV) And there were certain men, who were defiled by the dead body of a man, that they could not keep the passover on that day: and they came before Moses and before Aaron on that day:

4ਤਾਂ ਮੋਸ਼ੇਹ ਨੇ ਇਸਰਾਏਲੀਆਂ ਨੂੰ ਪਸਾਹ ਦਾ ਤਿਉਹਾਰ ਮਨਾਉਣ ਲਈ ਆਖਿਆ,

5ਅਤੇ ਉਹਨਾਂ ਨੇ ਪਹਿਲੇ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ਾਮ ਵੇਲੇ ਸੀਨਾਈ ਦੇ ਉਜਾੜ ਵਿੱਚ ਅਜਿਹਾ ਕੀਤਾ, ਇਸਰਾਏਲੀਆਂ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

6ਪਰ ਉਹਨਾਂ ਵਿੱਚੋਂ ਕਈ ਉਸ ਦਿਨ ਪਸਾਹ ਦਾ ਤਿਉਹਾਰ ਨਾ ਮਨਾ ਸਕੇ ਕਿਉਂਕਿ ਉਹ ਇੱਕ ਮੁਰਦੇ ਦੇ ਕਾਰਨ ਅਸ਼ੁੱਧ ਸਨ, ਇਸ ਲਈ ਉਹ ਉਸੇ ਦਿਨ ਮੋਸ਼ੇਹ ਅਤੇ ਹਾਰੋਨ ਕੋਲ ਆਏ।

7ਅਤੇ ਮੋਸ਼ੇਹ ਨੂੰ ਆਖਿਆ, “ਅਸੀਂ ਇੱਕ ਮੁਰਦੇ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਸਾਨੂੰ ਇਸਰਾਏਲ ਦੇ ਬਾਕੀ ਘਰਾਣੇ ਨਾਲ ਯਾਹਵੇਹ ਨੂੰ ਭੇਟਾਂ ਚੜ੍ਹਾਉਣ ਤੋਂ ਕਿਉਂ ਰੋਕਿਆ ਜਾਂਦਾ ਹੈ?”

8ਮੋਸ਼ੇਹ ਨੇ ਉਹਨਾਂ ਨੂੰ ਉੱਤਰ ਦਿੱਤਾ, “ਉਦੋਂ ਤੱਕ ਉਡੀਕ ਕਰੋ ਜਦੋਂ ਤੱਕ ਮੈਂ ਇਹ ਨਾ ਜਾਣ ਲਵਾਂ ਕਿ ਯਾਹਵੇਹ ਤੁਹਾਡੇ ਬਾਰੇ ਕੀ ਹੁਕਮ ਦਿੰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.