11ਜਿਸ ਦਿਨ ਤੂੰ ਦੂਰ ਖੜ੍ਹਾ ਸੀ ਜਦੋਂ ਪਰਦੇਸੀਆਂ ਨੇ ਉਸ ਦੀ ਦੌਲਤ ਲੁੱਟ ਲਈ ਸੀ ਅਤੇ ਪਰਦੇਸੀ ਉਸ ਦੇ ਦਰਵਾਜ਼ਿਆਂ ਰਾਹੀ ਅੰਦਰ ਵੜ ਕੇ ਯੇਰੂਸ਼ਲੇਮ ਲਈ ਗੁਣੇ ਪਾਉਂਣ ਲੱਗੇ, ਤੁਸੀਂ ਉਨ੍ਹਾਂ ਵਿੱਚੋਂ ਇੱਕ ਸੀ।
12ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ! ਤੈਨੂੰ ਯਹੂਦੀਆਂ ਦੀ ਅੰਸ ਦੇ ਨਾਸ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ, ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ।
13ਤੈਨੂੰ ਮੇਰੀ ਪਰਜਾ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ ਚਾਹੀਦਾ!
14ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ।
15“ਯਾਹਵੇਹ ਦਾ ਦਿਨ ਸਾਰੀਆਂ ਕੌਮਾਂ ਲਈ ਨੇੜੇ ਹੈ। ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।