ਓਬਦਯਾਹ 1

ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ।

Obadiah 1:14 (UKJV) Neither should you have stood in the crossway, to cut off those of his that did escape; neither should you have delivered up those of his that did remain in the day of distress.

12ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ! ਤੈਨੂੰ ਯਹੂਦੀਆਂ ਦੀ ਅੰਸ ਦੇ ਨਾਸ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ, ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ।

13ਤੈਨੂੰ ਮੇਰੀ ਪਰਜਾ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ ਚਾਹੀਦਾ!

14ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ।

15“ਯਾਹਵੇਹ ਦਾ ਦਿਨ ਸਾਰੀਆਂ ਕੌਮਾਂ ਲਈ ਨੇੜੇ ਹੈ। ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।

16ਜਿਵੇਂ ਤੂੰ ਮੇਰੇ ਪਵਿੱਤਰ ਪਹਾੜ ਉੱਤੇ ਕ੍ਰੋਧ ਦਾ ਪਿਆਲਾ ਪੀਤਾ ਸੀ, ਉਸੇ ਤਰ੍ਹਾਂ ਸਾਰੀਆਂ ਕੌਮਾਂ ਪੀਂਦੀਆਂ ਰਹਿਣਗੀਆਂ। ਉਹ ਪੀਣਗੇ ਅਤੇ ਪੀਦੇਂ ਰਹਿਣਗੇ ਅਤੇ ਇਸ ਤਰ੍ਹਾਂ ਹੋਣਗੇ ਜਿਵੇਂ ਉਹ ਕਦੇ ਹੁੰਦੇ ਹੀ ਨਹੀਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.