13ਤੈਨੂੰ ਮੇਰੀ ਪਰਜਾ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ ਚਾਹੀਦਾ!
14ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ।
15“ਯਾਹਵੇਹ ਦਾ ਦਿਨ ਸਾਰੀਆਂ ਕੌਮਾਂ ਲਈ ਨੇੜੇ ਹੈ। ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
16ਜਿਵੇਂ ਤੂੰ ਮੇਰੇ ਪਵਿੱਤਰ ਪਹਾੜ ਉੱਤੇ ਕ੍ਰੋਧ ਦਾ ਪਿਆਲਾ ਪੀਤਾ ਸੀ, ਉਸੇ ਤਰ੍ਹਾਂ ਸਾਰੀਆਂ ਕੌਮਾਂ ਪੀਂਦੀਆਂ ਰਹਿਣਗੀਆਂ। ਉਹ ਪੀਣਗੇ ਅਤੇ ਪੀਦੇਂ ਰਹਿਣਗੇ ਅਤੇ ਇਸ ਤਰ੍ਹਾਂ ਹੋਣਗੇ ਜਿਵੇਂ ਉਹ ਕਦੇ ਹੁੰਦੇ ਹੀ ਨਹੀਂ ਸਨ।
17ਪਰ ਸੀਯੋਨ ਪਰਬਤ ਉੱਤੇ ਛੁਟਕਾਰਾ ਹੋਵੇਗਾ। ਇਹ ਪਵਿੱਤਰ ਹੋਵੇਗਾ, ਅਤੇ ਯਾਕੋਬ ਆਪਣੀ ਵਿਰਾਸਤ ਦਾ ਮਾਲਕ ਹੋਵੇਗਾ।