ਫਿਲੇਮੋਨ 1

ਹੁਣ ਅੱਗੇ ਨੂੰ ਇੱਕ ਗੁਲਾਮ ਵਾਂਗੂੰ ਨਹੀਂ ਸਗੋਂ ਗੁਲਾਮ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ ਰੱਖ। ਉਹ ਮੇਰੇ ਲਈ ਬਹੁਤ ਪਿਆਰਾ ਹੈ, ਇੱਥੋਂ ਤੱਕ ਕਿ ਤੇਰੇ ਲਈ ਵੀ ਉਹ ਪਿਆਰਾ ਹੋਵੇ, ਜਿਵੇਂ ਕਿ ਸਾਡਾ ਇੱਕ ਸਾਥੀ ਮਨੁੱਖ ਅਤੇ ਪ੍ਰਭੂ ਵਿੱਚ ਇੱਕ ਭਰਾ ਵਾਂਗ ਹੈ।

Philemon 1:16 (UKJV) Not now as a servant, but above a servant, a brother beloved, specially to me, but how much more unto you, both in the flesh, and in the Lord?

14ਪਰ ਮੈਂ ਤੇਰੀ ਸਹਿਮਤੀ ਤੋਂ ਬਗੈਰ ਕੁਝ ਵੀ ਨਹੀਂ ਕਰਨਾ ਚਾਹੁੰਦਾ, ਤਾਂ ਜੋ ਤੇਰੀ ਕੋਈ ਵੀ ਭਲਾਈ ਮਜ਼ਬੂਰੀ ਨਾਲ ਨਹੀਂ, ਪਰ ਸਵੈ ਇੱਛਾ ਨਾਲ ਹੋਵੇ।

15ਸ਼ਾਇਦ ਇਸ ਦੇ ਕਾਰਨ ਉਹ ਤੇਰੇ ਕੋਲ ਥੋੜ੍ਹੇ ਸਮੇਂ ਲਈ ਵੱਖ ਹੋ ਗਿਆ ਸੀ ਕਿ ਉਹ ਸਦਾ ਤੇਰੇ ਨਜ਼ਦੀਕ ਰਹੇ।

16ਹੁਣ ਅੱਗੇ ਨੂੰ ਇੱਕ ਗੁਲਾਮ ਵਾਂਗੂੰ ਨਹੀਂ ਸਗੋਂ ਗੁਲਾਮ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ ਰੱਖ। ਉਹ ਮੇਰੇ ਲਈ ਬਹੁਤ ਪਿਆਰਾ ਹੈ, ਇੱਥੋਂ ਤੱਕ ਕਿ ਤੇਰੇ ਲਈ ਵੀ ਉਹ ਪਿਆਰਾ ਹੋਵੇ, ਜਿਵੇਂ ਕਿ ਸਾਡਾ ਇੱਕ ਸਾਥੀ ਮਨੁੱਖ ਅਤੇ ਪ੍ਰਭੂ ਵਿੱਚ ਇੱਕ ਭਰਾ ਵਾਂਗ ਹੈ।

17ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ।

18ਜੇ ਉਸ ਨੇ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਤੇਰਾ ਕੋਈ ਕਰਜ਼ਾ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਖਾਤੇ ਲਿਖ ਲਵੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.