ਫਿਲੇਮੋਨ 1

ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ।

Philemon 1:21 (UKJV) Having confidence in your obedience I wrote unto you, knowing that you will also do more than I say.

19ਮੈਂ, ਪੌਲੁਸ, ਇਹ ਆਪਣੇ ਹੱਥੀਂ ਲਿਖ ਰਿਹਾ ਹਾਂ। ਮੈਂ ਇਸ ਦਾ ਭੁਗਤਾਨ ਕਰਾਂਗਾ। ਇਹ ਦੱਸਣ ਲਈ ਨਹੀਂ ਕਿ ਤੂੰ ਮੇਰੇ ਲਈ ਆਪਣੇ ਆਪ ਨੂੰ ਦੇਣਦਾਰ ਹੈ।

20ਹੇ ਭਰਾ, ਮੈਂ ਚਾਹੁੰਦਾ ਹਾਂ ਕਿ ਮੈਨੂੰ ਪ੍ਰਭੂ ਵਿੱਚ ਤੇਰੇ ਤੋਂ ਕੁਝ ਲਾਭ ਪ੍ਰਾਪਤ ਹੋਵੇ; ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।

21ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ।

22ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ।

23ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.