20ਹੇ ਭਰਾ, ਮੈਂ ਚਾਹੁੰਦਾ ਹਾਂ ਕਿ ਮੈਨੂੰ ਪ੍ਰਭੂ ਵਿੱਚ ਤੇਰੇ ਤੋਂ ਕੁਝ ਲਾਭ ਪ੍ਰਾਪਤ ਹੋਵੇ; ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।
21ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ।
22ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
23ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।
24ਅਤੇ ਇਸੇ ਤਰ੍ਹਾਂ ਮਾਰਕਸ, ਅਰਿਸਤਰਖੁਸ, ਦੇਮਾਸ ਅਤੇ ਲੂਕਸ, ਜੋ ਮੇਰੇ ਨਾਲ ਦੇ ਸਹਿ-ਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।