ਫਿਲੇਮੋਨ 1

ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Philemon 1:3 (UKJV) Grace to you, and peace, from God our Father and the Lord Jesus Christ.

1ਪੌਲੁਸ ਦੇ ਵੱਲੋਂ, ਜੋ ਮਸੀਹ ਯਿਸ਼ੂ ਦੀ ਸੇਵਾ ਖ਼ਾਤਰ ਕੈਦ ਵਿੱਚ ਹੈ, ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ। ਇਹ ਪੱਤਰ ਸਾਡੇ ਪਿਆਰੇ ਮਿੱਤਰ ਅਤੇ ਖੁਸ਼ਖ਼ਬਰੀ ਦੇ ਕੰਮ ਵਿੱਚ ਸਾਥੀ-ਕਰਮਚਾਰੀ ਫਿਲੇਮੋਨ ਨੂੰ।

2ਸਾਡੀ ਭੈਣ ਅੱਫਿਆ ਅਤੇ ਸਾਡੇ ਸਾਥੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਆ ਨੂੰ ਵੀ ਜੋ ਤੁਹਾਡੇ ਘਰ ਵਿੱਚ ਸੰਗਤ ਕਰਦੀ ਹੈ:

3ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

4ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ,

5ਕਿਉਂਕਿ ਮੈਂ ਉਸ ਦੇ ਸਾਰੇ ਪਵਿੱਤਰ ਲੋਕਾਂ ਲਈ ਤੁਹਾਡੇ ਪਿਆਰ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਬਾਰੇ ਸੁਣਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.