2ਸਾਡੀ ਭੈਣ ਅੱਫਿਆ ਅਤੇ ਸਾਡੇ ਸਾਥੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਆ ਨੂੰ ਵੀ ਜੋ ਤੁਹਾਡੇ ਘਰ ਵਿੱਚ ਸੰਗਤ ਕਰਦੀ ਹੈ:
3ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
4ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ,
5ਕਿਉਂਕਿ ਮੈਂ ਉਸ ਦੇ ਸਾਰੇ ਪਵਿੱਤਰ ਲੋਕਾਂ ਲਈ ਤੁਹਾਡੇ ਪਿਆਰ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਬਾਰੇ ਸੁਣਿਆ ਹੈ।
6ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੀ ਨਿਹਚਾ ਵਿੱਚ ਤੁਹਾਡੀ ਭਾਈਵਾਲੀ ਮਸੀਹ ਦੀ ਖ਼ਾਤਰ ਜਿਹੜੀਆਂ ਵੀ ਅਸੀਂ ਚੰਗੀਆਂ ਗੱਲਾਂ ਸਾਂਝੀਆਂ ਕਰਦੇ ਹਾਂ ਉਸ ਬਾਰੇ ਤੁਹਾਡੀ ਸਮਝ ਨੂੰ ਡੂੰਘਾ ਕਰਨ ਵਿੱਚ ਪ੍ਰਭਾਵਸ਼ਾਲੀ ਹੋਵੇ।