2ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3ਜਦੋਂ ਵੀ ਮੈਂ ਤੁਹਾਨੂੰ ਯਾਦ ਕਰਦਾ ਹਾਂ ਤਦ ਮੈਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ।
4ਤੁਹਾਡੇ ਸਾਰਿਆਂ ਲਈ ਮੇਰੀਆਂ ਸਾਰੀਆਂ ਪ੍ਰਾਰਥਨਾਵਾਂ ਵਿੱਚ, ਮੈਂ ਲਗਾਤਾਰ ਖੁਸ਼ੀ ਨਾਲ ਪ੍ਰਾਰਥਨਾ ਕਰਦਾ ਹਾਂ।
5ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ,
6ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸ ਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।