ਫਿਲਿਪੀਆਂ 1

ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸ ਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।

Philippians 1:6 (UKJV) Being confident of this very thing, that he which has begun a good work in you will perform it until the day of Jesus Christ:

4ਤੁਹਾਡੇ ਸਾਰਿਆਂ ਲਈ ਮੇਰੀਆਂ ਸਾਰੀਆਂ ਪ੍ਰਾਰਥਨਾਵਾਂ ਵਿੱਚ, ਮੈਂ ਲਗਾਤਾਰ ਖੁਸ਼ੀ ਨਾਲ ਪ੍ਰਾਰਥਨਾ ਕਰਦਾ ਹਾਂ।

5ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ,

6ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸ ਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।

7ਤੁਹਾਡੇ ਸਾਰਿਆਂ ਬਾਰੇ ਇਸ ਤਰ੍ਹਾਂ ਮਹਿਸੂਸ ਕਰਨਾ ਮੇਰੇ ਲਈ ਸਹੀ ਹੈ, ਕਿਉਂਕਿ ਮੇਰੇ ਮਨ ਵਿੱਚ ਤੁਸੀਂ ਹੋ, ਅਤੇ ਭਾਵੇਂ ਮੈਂ ਕੈਦ ਵਿੱਚ ਹਾਂ ਜਾਂ ਖੁਸ਼ਖ਼ਬਰੀ ਦਾ ਬਚਾਅ ਅਤੇ ਪੁਸ਼ਟੀ ਕਰ ਰਿਹਾ ਹਾਂ, ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ਵਰ ਦੀ ਕਿਰਪਾ ਵਿੱਚ ਸਾਂਝੇ ਹੋ।

8ਪਰਮੇਸ਼ਵਰ ਗਵਾਹੀ ਦੇ ਸਕਦਾ ਹੈ ਕਿ ਮੈਂ ਤੁਹਾਡੇ ਸਾਰਿਆਂ ਲਈ ਮਸੀਹ ਯਿਸ਼ੂ ਦੇ ਪਿਆਰ ਨਾਲ ਕਿਵੇਂ ਲੋਚਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.