9ਇਸ ਲਈ ਪਰਮੇਸ਼ਵਰ ਨੇ ਉਸ ਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸ ਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ,
10ਕਿ ਯਿਸ਼ੂ ਦੇ ਨਾਮ ਦੇ ਅੱਗੇ ਹਰ ਗੋਡਾ ਝੁਕੇਗਾ, ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ,
11ਅਤੇ ਹਰ ਜ਼ੁਬਾਨ ਮੰਨ ਲਵੇਗੀ ਕਿ ਯਿਸ਼ੂ ਮਸੀਹ ਹੀ ਪ੍ਰਭੂ ਹੈ, ਪਰਮੇਸ਼ਵਰ ਪਿਤਾ ਦੀ ਮਹਿਮਾ ਲਈ।
12ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਸੀਂ ਹਮੇਸ਼ਾ ਆਗਿਆਕਾਰੀ ਰਹੇ ਹੋ ਨਾ ਸਿਰਫ ਮੇਰੀ ਮੌਜੂਦਗੀ ਵਿੱਚ, ਬਲਕਿ ਹੁਣ ਮੇਰੀ ਗੈਰ-ਹਾਜ਼ਰੀ ਵਿੱਚ ਹੋਰ ਵੀ ਬਹੁਤ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।
13ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ।