2ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
3ਸੁਆਰਥੀ ਇੱਛਾ ਜਾਂ ਵਿਅਰਥ ਹੰਕਾਰ ਤੋਂ ਬਾਹਰ ਕੁਝ ਨਾ ਕਰੋ। ਇਸ ਦੀ ਬਜਾਏ, ਨਿਮਰਤਾ ਵਿੱਚ ਦੂਜਿਆਂ ਨੂੰ ਆਪਣੇ ਤੋਂ ਉੱਪਰ ਰੱਖੋ,
4ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ।
5ਇੱਕ-ਦੂਜੇ ਨਾਲ ਆਪਣੇ ਸੰਬੰਧਾਂ ਵਿੱਚ, ਮਸੀਹ ਯਿਸ਼ੂ ਵਰਗੀ ਮਾਨਸਿਕਤਾ ਰੱਖੋ:
6ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।