ਫਿਲਿਪੀਆਂ 2

ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

Philippians 2:6 (UKJV) Who, being in the form of God, thought it not robbery to be equal with God:

4ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ।

5ਇੱਕ-ਦੂਜੇ ਨਾਲ ਆਪਣੇ ਸੰਬੰਧਾਂ ਵਿੱਚ, ਮਸੀਹ ਯਿਸ਼ੂ ਵਰਗੀ ਮਾਨਸਿਕਤਾ ਰੱਖੋ:

6ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

7ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਸੱਖਣਾ ਕੀਤਾ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।

8ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸ ਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਮੌਤ ਤੱਕ ਆਗਿਆਕਾਰੀ ਰਿਹਾ। ਸਲੀਬ ਦੀ ਮੌਤ ਤੱਕ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.