ਫਿਲਿਪੀਆਂ 2

ਇਸ ਲਈ ਪਰਮੇਸ਼ਵਰ ਨੇ ਉਸ ਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸ ਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ,

Philippians 2:9 (UKJV) Wherefore God also has highly exalted him, and given him a name which is above every name:

7ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਸੱਖਣਾ ਕੀਤਾ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।

8ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸ ਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਮੌਤ ਤੱਕ ਆਗਿਆਕਾਰੀ ਰਿਹਾ। ਸਲੀਬ ਦੀ ਮੌਤ ਤੱਕ!

9ਇਸ ਲਈ ਪਰਮੇਸ਼ਵਰ ਨੇ ਉਸ ਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸ ਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ,

10ਕਿ ਯਿਸ਼ੂ ਦੇ ਨਾਮ ਦੇ ਅੱਗੇ ਹਰ ਗੋਡਾ ਝੁਕੇਗਾ, ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ,

11ਅਤੇ ਹਰ ਜ਼ੁਬਾਨ ਮੰਨ ਲਵੇਗੀ ਕਿ ਯਿਸ਼ੂ ਮਸੀਹ ਹੀ ਪ੍ਰਭੂ ਹੈ, ਪਰਮੇਸ਼ਵਰ ਪਿਤਾ ਦੀ ਮਹਿਮਾ ਲਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.