10ਮੈਂ ਪ੍ਰਭੂ ਵਿੱਚ ਬਹੁਤ ਖੁਸ਼ ਹਾਂ ਕਿ ਆਖਰਕਾਰ ਤੁਸੀਂ ਮੇਰੇ ਲਈ ਆਪਣੀ ਚਿੰਤਾ ਨੂੰ ਨਵਾਂ ਕੀਤਾ। ਦਰਅਸਲ, ਤੁਸੀਂ ਚਿੰਤਤ ਸੀ, ਪਰ ਤੁਹਾਡੇ ਕੋਲ ਇਸ ਨੂੰ ਦਿਖਾਉਣ ਦਾ ਕੋਈ ਮੌਕਾ ਨਹੀਂ ਸੀ।
11ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਵੀ ਚੀਜ਼ ਦੀ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ।
12ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ, ਕੀ ਭੁੱਖਾ ਰਹਿਣਾ, ਕੀ ਵੱਧਣਾ, ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
13ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ।
14ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਮੁਸੀਬਤਾਂ ਵਿੱਚ ਮੇਰੇ ਸਾਂਝੀ ਹੋਏ।