ਫਿਲਿਪੀਆਂ 4

ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸ ਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।

Philippians 4:19 (UKJV) But my God shall supply all your need according to his riches in glory by Christ Jesus.

17ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫ਼ਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵੱਧਦਾ ਜਾਂਦਾ ਹੈ।

18ਅਤੇ ਮੈਨੂੰ ਸੱਭ ਕੁਝ ਮਿਲ ਗਿਆ ਹੈ, ਅਤੇ ਮੇਰੇ ਕੋਲ ਕਾਫ਼ੀ ਜ਼ਿਆਦਾ ਹੈ। ਮੈਂ ਬਹੁਤ ਜ਼ਿਆਦਾ ਭਰਪੂਰ ਹਾਂ, ਹੁਣ ਜਦੋਂ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ। ਉਹ ਇੱਕ ਖੁਸ਼ਬੂਦਾਰ ਭੇਟ, ਇੱਕ ਪ੍ਰਵਾਨਤ ਬਲੀਦਾਨ, ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੇ ਹਨ।

19ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸ ਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।

20ਪਰਮੇਸ਼ਵਰ ਅਰਥਾਤ ਸਾਡੇ ਪਿਤਾ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।

21ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ ਨੂੰ ਨਮਸਕਾਰ ਕਰੋ। ਮੇਰੇ ਸਾਥੀ ਭੈਣ-ਭਰਾਵਾਂ ਵਿਸ਼ਵਾਸੀਆਂ ਦੀ ਵਲੋਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.