1ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਦੀਆਂ ਕਹਾਉਤਾਂ
2ਬੁੱਧ ਅਤੇ ਸਿੱਖਿਆ ਪ੍ਰਾਪਤ ਕਰਨ ਲਈ, ਸੂਝ ਦੇ ਸ਼ਬਦਾਂ ਨੂੰ ਸਮਝਣ ਲਈ,
3ਵਿਵੇਕਸ਼ੀਲ ਵਿਵਹਾਰ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ, ਉਹ ਕਰਨਾ ਜੋ ਸਹੀ, ਜਾਇਜ਼ ਅਤੇ ਨਿਰਪੱਖ ਹੋਵੇ।
4ਸਧਾਰਨ ਲੋਕਾਂ ਨੂੰ ਸਮਝਦਾਰੀ ਅਤੇ ਨੌਜਵਾਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝਦਾਰ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ।