4ਸਧਾਰਨ ਲੋਕਾਂ ਨੂੰ ਸਮਝਦਾਰੀ ਅਤੇ ਨੌਜਵਾਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝਦਾਰ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ।
6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7ਯਾਹਵੇਹ ਦਾ ਡਰ ਗਿਆਨ ਦੀ ਸ਼ੁਰੂਆਤ ਹੈ, ਪਰ ਮੂਰਖ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦਾ ਹੈ।
8ਹੇ ਮੇਰੇ ਪੁੱਤਰ, ਆਪਣੇ ਪਿਤਾ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡ;