1ਇੱਕ ਕੋਮਲ ਜਵਾਬ ਕ੍ਰੋਧ ਨੂੰ ਠੰਢਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
2ਬੁੱਧਵਾਨ ਦੀ ਜੀਭ ਗਿਆਨ ਨੂੰ ਸ਼ਿੰਗਾਰਦੀ ਹੈ, ਪਰ ਮੂਰਖ ਦੇ ਮੂੰਹੋਂ ਮੂਰਖਤਾ ਨਿੱਕਲਦੀ ਹੈ।
3ਯਾਹਵੇਹ ਦੀਆਂ ਅੱਖਾਂ ਹਰ ਥਾਂ ਉੱਤੇ ਲੱਗੀਆਂ ਰਹਿੰਦੀਆ ਹਨ, ਦੁਸ਼ਟ ਅਤੇ ਭਲੇ ਦੋਵਾਂ ਨੂੰ ਤੱਕਦੀਆ ਹਨ।
4ਸੁੱਖ ਦੇਣ ਵਾਲੀ ਜੀਭ ਜੀਵਨ ਦਾ ਬਿਰਛ ਹੈ, ਪਰ ਭੈੜੀ ਜੀਭ ਆਤਮਾ ਨੂੰ ਕੁਚਲ ਦਿੰਦੀ ਹੈ।