27ਇੱਕ ਦੁਸ਼ਟ ਬੁਰਿਆਈ ਦੀ ਸਾਜ਼ਿਸ਼ ਘੜਦਾ ਹੈ, ਅਤੇ ਉਹਨਾਂ ਦੇ ਬੁੱਲ੍ਹਾਂ ਉੱਤੇ ਉਹ ਬਲਦੀ ਅੱਗ ਵਰਗਾ ਹੈ।
28ਇੱਕ ਭੈੜਾ ਵਿਅਕਤੀ ਝਗੜੇ ਨੂੰ ਭੜਕਾਉਂਦਾ ਹੈ, ਅਤੇ ਚੁਗ਼ਲੀ ਕਰਨ ਵਾਲਾ ਨਜ਼ਦੀਕੀ ਦੋਸਤਾਂ ਨੂੰ ਵੱਖ ਕਰ ਦਿੰਦੀ ਹੈ।
29ਇੱਕ ਹਿੰਸਕ ਵਿਅਕਤੀ ਆਪਣੇ ਗੁਆਂਢੀ ਨੂੰ ਭਰਮਾਉਂਦਾ ਹੈ ਅਤੇ ਉਹਨਾਂ ਨੂੰ ਅਜਿਹੇ ਰਾਹ ਤੇ ਲੈ ਜਾਂਦਾ ਹੈ ਜੋ ਚੰਗਾ ਨਹੀਂ ਹੈ।
30ਜੋ ਕੋਈ ਅੱਖਾਂ ਮਟਕਾਉਂਦਾ ਹੈ, ਉਹ ਵਿਗਾੜ ਦੀ ਸਾਜ਼ਿਸ਼ ਰਚਦਾ ਹੈ। ਜੋ ਕੋਈ ਆਪਣੇ ਬੁੱਲ੍ਹਾਂ ਨੂੰ ਘੁੱਟਦਾ ਹੈ, ਉਹ ਬੁਰਿਆਈ ਉੱਤੇ ਤੁਲਿਆ ਹੋਇਆ ਹੈ।
31ਧੌਲਾ ਸਿਰ ਦਾ ਤਾਜ ਹੈ; ਇਹ ਧਰਮ ਦੇ ਰਾਹ ਵਿੱਚ ਪ੍ਰਾਪਤ ਹੁੰਦਾ ਹੈ।