ਕਹਾਉਤਾਂ 18

ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਨਿਮਰਤਾ ਆਦਰ ਤੋਂ ਪਹਿਲਾਂ ਆਉਂਦੀ ਹੈ।

Proverbs 18:12 (UKJV) Before destruction the heart of man is haughty, and before honour is humility.

10ਯਾਹਵੇਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਇਸ ਵੱਲ ਭੱਜਦੇ ਹਨ ਅਤੇ ਸੁਰੱਖਿਅਤ ਹੋ ਜਾਂਦੇ ਹਨ।

11ਅਮੀਰਾਂ ਦੀ ਦੌਲਤ ਉਹਨਾਂ ਦਾ ਗੜ੍ਹ ਵਾਲਾ ਸ਼ਹਿਰ ਹੈ। ਉਹ ਇਸਦੀ ਕਲਪਨਾ ਕਰਦੇ ਹਨ ਕਿ ਇੱਕ ਉੱਚੀ ਸ਼ਹਿਰਪਨਾਹ ਵਾਂਗੂੰ ਹੈ।

12ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਨਿਮਰਤਾ ਆਦਰ ਤੋਂ ਪਹਿਲਾਂ ਆਉਂਦੀ ਹੈ।

13ਸੁਣਨ ਤੋਂ ਪਹਿਲਾਂ ਉੱਤਰ ਦੇਣਾ, ਇਹ ਮੂਰਖਤਾ ਅਤੇ ਸ਼ਰਮ ਦੀ ਗੱਲ ਹੈ।

14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ ਪਰ ਕੁਚਲਿਆ ਹੋਇਆ ਆਤਮਾ ਕੌਣ ਸਹਾਰ ਸਕਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.