ਕਹਾਉਤਾਂ 18

ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

Proverbs 18:16 (UKJV) A man's gift makes room for him, and brings him before great men.

14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ ਪਰ ਕੁਚਲਿਆ ਹੋਇਆ ਆਤਮਾ ਕੌਣ ਸਹਾਰ ਸਕਦਾ ਹੈ?

15ਸਮਝਦਾਰ ਦਾ ਮਨ ਗਿਆਨ ਪ੍ਰਾਪਤ ਕਰਦਾ ਹੈ, ਕਿਉਂ ਜੋ ਬੁੱਧਵਾਨ ਦੇ ਕੰਨ ਉਹ ਨੂੰ ਭਾਲਦੇ ਹਨ।

16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

17ਮੁਕੱਦਮੇ ਵਿੱਚ ਪਹਿਲਾਂ ਬੋਲਣ ਵਾਲਾ ਸਹੀ ਜਾਪਦਾ ਹੈ, ਜਦੋਂ ਤੱਕ ਕੋਈ ਅੱਗੇ ਆ ਕੇ ਪੁੱਛ-ਗਿੱਛ ਨਹੀਂ ਕਰਦਾ।

18ਪਰਚੀ ਪਾਉਣ ਨਾਲ ਝਗੜਿਆਂ ਦਾ ਨਿਪਟਾਰਾ ਹੋ ਜਾਂਦਾ ਹੈ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.