ਕਹਾਉਤਾਂ 18

ਪਰਚੀ ਪਾਉਣ ਨਾਲ ਝਗੜਿਆਂ ਦਾ ਨਿਪਟਾਰਾ ਹੋ ਜਾਂਦਾ ਹੈ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।

Proverbs 18:18 (UKJV) The lot causes contentions to cease, and parts between the mighty.

16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

17ਮੁਕੱਦਮੇ ਵਿੱਚ ਪਹਿਲਾਂ ਬੋਲਣ ਵਾਲਾ ਸਹੀ ਜਾਪਦਾ ਹੈ, ਜਦੋਂ ਤੱਕ ਕੋਈ ਅੱਗੇ ਆ ਕੇ ਪੁੱਛ-ਗਿੱਛ ਨਹੀਂ ਕਰਦਾ।

18ਪਰਚੀ ਪਾਉਣ ਨਾਲ ਝਗੜਿਆਂ ਦਾ ਨਿਪਟਾਰਾ ਹੋ ਜਾਂਦਾ ਹੈ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।

19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਬੰਦ ਦਰਵਾਜ਼ੇ ਵਰਗੇ ਹਨ।

20ਮਨੁੱਖ ਦਾ ਪੇਟ ਉਸਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਆਪਣੇ ਬੁੱਲ੍ਹਾਂ ਦੀ ਵਾਢੀ ਨਾਲ ਉਹ ਰੱਜਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.