5ਦੁਸ਼ਟ ਦਾ ਪੱਖ ਲੈਣਾ ਠੀਕ ਨਹੀਂ ਹੈ ਅਤੇ ਨਾ ਹੀ ਧਰਮੀ ਨੂੰ ਇਨਸਾਫ਼ ਦੇਣ ਤੋਂ ਇਨਕਾਰ ਕਰਨਾ ਠੀਕ ਨਹੀਂ ਹੈ।
6ਮੂਰਖਾਂ ਦੇ ਬੁੱਲ੍ਹ ਉਹਨਾਂ ਵਿੱਚ ਝਗੜਾ ਲਿਆਉਂਦੇ ਹਨ, ਅਤੇ ਉਹਨਾਂ ਨੂੰ ਮਾਰ ਖਾਣ ਦੇ ਯੋਗ ਠਹਿਰਾਉਂਦੇ ਹਨ।
7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹਨਾਂ ਦੇ ਬੁੱਲ ਉਹਨਾਂ ਦੀ ਜਾਨ ਲਈ ਫਾਹੀ ਹਨ।
8ਚੁਗ਼ਲੀ ਕਰਨ ਵਾਲੇ ਦੀਆ ਗੱਲਾਂ ਸੁਆਦਲੀਆ ਬੁਰਕੀ ਵਰਗੀਆ ਹੁੰਦੀਆਂ ਹਨ, ਜੋ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9ਜਿਹੜਾ ਆਪਣੇ ਕੰਮ ਵਿੱਚ ਢਿੱਲਾ ਹੈ, ਉਹ ਤਬਾਹ ਕਰਨ ਵਾਲੇ ਦਾ ਭਰਾ ਹੈ।