ਕਹਾਉਤਾਂ 2

ਬੁੱਧ ਤੈਨੂੰ ਵਿਭਚਾਰੀ ਇਸਤਰੀ ਤੋਂ ਵੀ ਬਚਾਵੇਗੀ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,

Proverbs 2:16 (UKJV) To deliver you from the strange woman, even from the stranger which flatters with her words;

14ਜਿਹੜੇ ਬੁਰਿਆਈ ਕਰਨ ਵਿੱਚ ਅਨੰਦ ਹੁੰਦੇ ਹਨ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,

15ਜਿਨ੍ਹਾਂ ਦੇ ਰਾਹ ਟੇਢੇ ਹਨ ਅਤੇ ਜਿਹੜੇ ਆਪਣੇ ਰਾਹਾਂ ਵਿੱਚ ਭਟਕਦੇ ਹਨ।

16ਬੁੱਧ ਤੈਨੂੰ ਵਿਭਚਾਰੀ ਇਸਤਰੀ ਤੋਂ ਵੀ ਬਚਾਵੇਗੀ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,

17ਜਿਸ ਨੇ ਆਪਣੀ ਜਵਾਨੀ ਦੇ ਸਾਥੀ ਨੂੰ ਛੱਡ ਦਿੱਤਾ ਹੈ, ਅਤੇ ਉਸ ਨੇਮ ਨੂੰ ਅਣਡਿੱਠਾ ਕਰ ਦਿੱਤਾ ਹੈ ਜੋ ਪਰਮੇਸ਼ਵਰ ਦੇ ਸਾਹਮਣੇ ਕੀਤਾ ਸੀ।

18ਸੱਚ-ਮੁੱਚ ਹੀ ਉਸ ਦਾ ਘਰ ਮੌਤ ਵੱਲ ਲੈ ਜਾਂਦਾ ਹੈ ਅਤੇ ਉਹ ਦੇ ਰਾਹ ਮੁਰਦਿਆਂ ਦੀਆਂ ਆਤਮਾਵਾਂ ਵੱਲ ਜਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.