8ਜਦੋਂ ਇੱਕ ਰਾਜਾ ਨਿਆਂ ਕਰਨ ਲਈ ਆਪਣੇ ਸਿੰਘਾਸਣ ਉੱਤੇ ਬੈਠਦਾ ਹੈ, ਉਹ ਆਪਣੀਆਂ ਅੱਖਾਂ ਨਾਲ ਸਾਰੀਆਂ ਬੁਰਾਈਆਂ ਨੂੰ ਜਿੱਤ ਲੈਂਦਾ ਹੈ।
9ਕੌਣ ਆਖ ਸਕਦਾ ਹੈ, “ਮੈਂ ਆਪਣੇ ਮਨ ਨੂੰ ਸ਼ੁੱਧ ਰੱਖਿਆ ਹੈ, ਮੈਂ ਸ਼ੁੱਧ ਅਤੇ ਪਾਪ ਰਹਿਤ ਹਾਂ”?
10ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਯਾਹਵੇਹ ਦੋਵਾਂ ਨੂੰ ਨਫ਼ਰਤ ਕਰਦਾ ਹੈ।
11ਛੋਟੇ ਬੱਚੇ ਵੀ ਆਪਣੇ ਕੰਮਾਂ ਤੋਂ ਜਾਣੇ ਜਾਂਦੇ ਹਨ, ਕੀ ਉਹਨਾਂ ਦੇ ਚਾਲ-ਚਲਣ ਸੱਚ-ਮੁੱਚ ਸ਼ੁੱਧ ਅਤੇ ਨੇਕ ਹਨ ਜਾਂ ਨਹੀਂ?
12ਸੁਣਨ ਵਾਲੇ ਕੰਨ ਅਤੇ ਵੇਖਣ ਵਾਲੀਆਂ ਅੱਖਾਂ, ਯਾਹਵੇਹ ਨੇ ਦੋਹਾਂ ਨੂੰ ਬਣਾਇਆ ਹੈ।