ਕਹਾਉਤਾਂ 22

ਮਖੌਲ ਕਰਨ ਵਾਲੇ ਨੂੰ ਬਾਹਰ ਕੱਢ ਦਿਓ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਖਤਮ ਹੋ ਜਾਣਗੇ।

Proverbs 22:10 (UKJV) Cast out the scorner, and contention shall go out; yea, strife and reproach shall cease.

8ਜਿਹੜਾ ਬੇਇਨਸਾਫ਼ੀ ਬੀਜਦਾ ਹੈ ਉਹ ਬਿਪਤਾ ਵੱਢਦਾ ਹੈ, ਅਤੇ ਜੋ ਡੰਡਾ ਉਹ ਕ੍ਰੋਧ ਵਿੱਚ ਰੱਖਦੇ ਹਨ, ਤੋੜਿਆ ਜਾਵੇਗਾ।

9ਦਾਨੀ ਆਪ ਹੀ ਮੁਬਾਰਕ ਹੋਣਗੇ, ਕਿਉਂਕਿ ਉਹ ਗਰੀਬਾਂ ਨਾਲ ਆਪਣਾ ਭੋਜਨ ਵੰਡਦੇ ਹਨ।

10ਮਖੌਲ ਕਰਨ ਵਾਲੇ ਨੂੰ ਬਾਹਰ ਕੱਢ ਦਿਓ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਖਤਮ ਹੋ ਜਾਣਗੇ।

11ਜਿਹੜਾ ਸ਼ੁੱਧ ਦਿਲ ਨਾਲ ਪਿਆਰ ਕਰਦਾ ਹੈ ਅਤੇ ਜੋ ਕਿਰਪਾ ਨਾਲ ਬੋਲਦਾ ਹੈ, ਉਸ ਦੇ ਲਈ ਰਾਜਾ ਇੱਕ ਮਿੱਤਰ ਹੋਵੇਗਾ।

12ਯਾਹਵੇਹ ਦੀਆਂ ਅੱਖਾਂ ਗਿਆਨ ਉੱਤੇ ਪਹਿਰਾ ਦਿੰਦੀਆਂ ਹਨ, ਪਰ ਉਹ ਬੇਵਫ਼ਾ ਦੇ ਬਚਨਾਂ ਨੂੰ ਨਿਰਾਸ਼ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.