ਕਹਾਉਤਾਂ 22

ਯਾਹਵੇਹ ਦੀਆਂ ਅੱਖਾਂ ਗਿਆਨ ਉੱਤੇ ਪਹਿਰਾ ਦਿੰਦੀਆਂ ਹਨ, ਪਰ ਉਹ ਬੇਵਫ਼ਾ ਦੇ ਬਚਨਾਂ ਨੂੰ ਨਿਰਾਸ਼ ਕਰਦਾ ਹੈ।

Proverbs 22:12 (UKJV) The eyes of the LORD preserve knowledge, and he overthrows the words of the transgressor.

10ਮਖੌਲ ਕਰਨ ਵਾਲੇ ਨੂੰ ਬਾਹਰ ਕੱਢ ਦਿਓ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਖਤਮ ਹੋ ਜਾਣਗੇ।

11ਜਿਹੜਾ ਸ਼ੁੱਧ ਦਿਲ ਨਾਲ ਪਿਆਰ ਕਰਦਾ ਹੈ ਅਤੇ ਜੋ ਕਿਰਪਾ ਨਾਲ ਬੋਲਦਾ ਹੈ, ਉਸ ਦੇ ਲਈ ਰਾਜਾ ਇੱਕ ਮਿੱਤਰ ਹੋਵੇਗਾ।

12ਯਾਹਵੇਹ ਦੀਆਂ ਅੱਖਾਂ ਗਿਆਨ ਉੱਤੇ ਪਹਿਰਾ ਦਿੰਦੀਆਂ ਹਨ, ਪਰ ਉਹ ਬੇਵਫ਼ਾ ਦੇ ਬਚਨਾਂ ਨੂੰ ਨਿਰਾਸ਼ ਕਰਦਾ ਹੈ।

13ਆਲਸੀ ਆਖਦਾ ਹੈ ਬਾਹਰ ਇੱਕ ਸ਼ੇਰ ਹੈ, ਮੈਨੂੰ ਜਨਤਕ ਚੌਂਕ ਵਿੱਚ ਮਾਰ ਦਿੱਤਾ ਜਾਵੇਗਾ!

14ਵਿਭਚਾਰੀ ਔਰਤ ਦਾ ਮੂੰਹ ਡੂੰਘਾ ਟੋਆ ਹੈ, ਉਸ ਵਿੱਚ ਉਹ ਮਨੁੱਖ ਡਿੱਗਦਾ ਹੈ ਜਿਸ ਉੱਤੇ ਯਾਹਵੇਹ ਕ੍ਰੋਧਵਾਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.