ਕਹਾਉਤਾਂ 22

ਬੱਚਿਆਂ ਨੂੰ ਉਸ ਰਾਹ ਦੀ ਸਿੱਖਿਆ ਦਿਓ ਜਿਸ ਰਾਹ ਤੇ ਉਹਨਾਂ ਨੂੰ ਚੱਲਣਾ ਚਾਹੀਦਾ ਹੈ, ਅਤੇ ਜਦੋਂ ਉਹ ਬੁੱਢੇ ਹੋ ਜਾਣ ਤਾਂ ਵੀ ਉਹ ਇਸ ਤੋਂ ਨਹੀਂ ਹਟਣਗੇ।

Proverbs 22:6 (UKJV) Train up a child in the way he should go: and when he is old, he will not depart from it.

4ਨਿਮਰਤਾ ਅਤੇ ਯਾਹਵੇਹ ਦਾ ਡਰ ਮੰਨਣਾ, ਇਸਦੀ ਮਜ਼ਦੂਰੀ ਦੌਲਤ, ਇੱਜ਼ਤ ਅਤੇ ਜੀਵਨ ਹੈ।

5ਦੁਸ਼ਟਾਂ ਦੇ ਰਾਹ ਵਿੱਚ ਫੰਦੇ ਅਤੇ ਮੁਸੀਬਤਾਂ ਹਨ, ਪਰ ਜਿਹੜੇ ਆਪਣੀ ਜਾਨ ਬਚਾਉਣੀ ਚਾਹੁੰਦੇ ਹਨ ਉਹ ਉਹਨਾਂ ਤੋਂ ਦੂਰ ਰਹਿੰਦੇ ਹਨ।

6ਬੱਚਿਆਂ ਨੂੰ ਉਸ ਰਾਹ ਦੀ ਸਿੱਖਿਆ ਦਿਓ ਜਿਸ ਰਾਹ ਤੇ ਉਹਨਾਂ ਨੂੰ ਚੱਲਣਾ ਚਾਹੀਦਾ ਹੈ, ਅਤੇ ਜਦੋਂ ਉਹ ਬੁੱਢੇ ਹੋ ਜਾਣ ਤਾਂ ਵੀ ਉਹ ਇਸ ਤੋਂ ਨਹੀਂ ਹਟਣਗੇ।

7ਅਮੀਰ ਗਰੀਬਾਂ ਉੱਤੇ ਰਾਜ ਕਰਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਗੁਲਾਮ ਹੈ।

8ਜਿਹੜਾ ਬੇਇਨਸਾਫ਼ੀ ਬੀਜਦਾ ਹੈ ਉਹ ਬਿਪਤਾ ਵੱਢਦਾ ਹੈ, ਅਤੇ ਜੋ ਡੰਡਾ ਉਹ ਕ੍ਰੋਧ ਵਿੱਚ ਰੱਖਦੇ ਹਨ, ਤੋੜਿਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.