ਕਹਾਉਤਾਂ 25

ਜਿਵੇਂ ਵਾਢੀ ਦੇ ਸਮੇਂ ਬਰਫ਼ ਦੀ ਠੰਢ ਹੁੰਦੀ ਹੈ, ਉਸੇ ਤਰ੍ਹਾਂ ਹੀ ਭਰੋਸੇਮੰਦ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆ ਦੇ ਲਈ ਹੁੰਦਾ ਹੈ, ਉਹ ਆਪਣੇ ਮਾਲਕ ਦੀ ਆਤਮਾ ਨੂੰ ਤਰੋਤਾਜ਼ਾ ਕਰਦਾ ਹੈ।

Proverbs 25:13 (UKJV) As the cold of snow in the time of harvest, so is a faithful messenger to them that send him: for he refreshes the soul of his masters.

11ਟਿਕਾਣੇ ਸਿਰ ਆਖੇ ਹੋਏ ਬਚਨ, ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।

12ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ, ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।

13ਜਿਵੇਂ ਵਾਢੀ ਦੇ ਸਮੇਂ ਬਰਫ਼ ਦੀ ਠੰਢ ਹੁੰਦੀ ਹੈ, ਉਸੇ ਤਰ੍ਹਾਂ ਹੀ ਭਰੋਸੇਮੰਦ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆ ਦੇ ਲਈ ਹੁੰਦਾ ਹੈ, ਉਹ ਆਪਣੇ ਮਾਲਕ ਦੀ ਆਤਮਾ ਨੂੰ ਤਰੋਤਾਜ਼ਾ ਕਰਦਾ ਹੈ।

14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਸ ਵਿੱਚ ਮੀਂਹ ਨਹੀਂ ਹੈ।

15ਧੀਰਜ ਨਾਲ ਹਾਕਮ ਨੂੰ ਕਾਇਲ ਕੀਤਾ ਜਾ ਸਕਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲ ਬਾਤ ਹੱਡੀ ਨੂੰ ਤੋੜ ਸਕਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.