14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਸ ਵਿੱਚ ਮੀਂਹ ਨਹੀਂ ਹੈ।
15ਧੀਰਜ ਨਾਲ ਹਾਕਮ ਨੂੰ ਕਾਇਲ ਕੀਤਾ ਜਾ ਸਕਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲ ਬਾਤ ਹੱਡੀ ਨੂੰ ਤੋੜ ਸਕਦੀ ਹੈ।
16ਜੇਕਰ ਤੁਹਾਨੂੰ ਸ਼ਹਿਦ ਮਿਲ ਜਾਵੇ ਤਾਂ ਜਿੰਨੀ ਲੋੜ ਹੈ ਉਨਾ ਹੀ ਖਾਓ, ਕਿਤੇ ਜ਼ਿਆਦਾ ਖਾ ਕੇ ਤੁਹਾਨੂੰ ਉਲਟੀ ਆ ਜਾਵੇ।
17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਕਿਤੇ ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੁਹਾਨੂੰ ਨਫ਼ਰਤ ਕਰਨ ਲੱਗ ਜਾਏ।
18ਜਿਹੜਾ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।