17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਕਿਤੇ ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੁਹਾਨੂੰ ਨਫ਼ਰਤ ਕਰਨ ਲੱਗ ਜਾਏ।
18ਜਿਹੜਾ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19ਮੁਸੀਬਤ ਦੇ ਸਮੇਂ ਬੇਵਫ਼ਾ ਉੱਤੇ ਭਰੋਸਾ ਕਰਨਾ, ਟੁੱਟੇ ਹੋਏ ਦੰਦ ਜਾਂ ਲੰਗੜੇ ਪੈਰ ਵਾਂਗ ਹੈ।
20ਜਿਵੇਂ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
21ਜੇਕਰ ਤੁਹਾਡਾ ਦੁਸ਼ਮਣ ਭੁੱਖਾ ਹੈ ਤਾਂ ਉਸ ਨੂੰ ਭੋਜਨ ਦੇ ਦਿਓ, ਜੇ ਉਹ ਪਿਆਸਾ ਹੈ ਤਾਂ ਉਸ ਨੂੰ ਪੀਣ ਲਈ ਪਾਣੀ ਦਿਓ।