ਕਹਾਉਤਾਂ 25

ਪਰਮੇਸ਼ਵਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।

Proverbs 25:2 (UKJV) It is the glory of God to conceal a thing: but the honour of kings is to search out a matter.

1ਇਹ ਸ਼ਲੋਮੋਨ ਦੀਆਂ ਹੋਰ ਕਹਾਵਤਾਂ ਹਨ, ਜੋ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਦੇ ਆਦਮੀਆਂ ਦੁਆਰਾ ਸੰਕਲਿਤ ਕੀਤੀਆਂ ਗਈਆਂ ਹਨ:

2ਪਰਮੇਸ਼ਵਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।

3ਜਿਵੇਂ ਅਕਾਸ਼ ਉੱਚੇ ਅਤੇ ਧਰਤੀ ਡੂੰਘੀ ਹੈ, ਤਿਵੇਂ ਹੀ ਰਾਜਿਆਂ ਦੇ ਦਿਲਾਂ ਨੂੰ ਨਹੀਂ ਜਾਣਿਆ ਜਾ ਸਕਦਾ।

4ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.