ਕਹਾਉਤਾਂ 27

ਆਪਣੇ ਮਿੱਤਰ ਜਾਂ ਆਪਣੇ ਪਰਿਵਾਰ ਦੇ ਮਿੱਤਰ ਨੂੰ ਨਾ ਛੱਡੋ, ਅਤੇ ਜਦੋਂ ਤੁਹਾਡੇ ਉੱਤੇ ਕੋਈ ਬਿਪਤਾ ਆਵੇ ਤਾਂ ਆਪਣੇ ਰਿਸ਼ਤੇਦਾਰ ਦੇ ਘਰ ਨਾ ਜਾਓ, ਦੂਰ ਦੇ ਰਿਸ਼ਤੇਦਾਰ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।

Proverbs 27:10 (UKJV) Yours own friend, and your father's friend, forsake not; neither go into your brother's house in the day of your calamity: for better is a neighbour that is near than a brother far off.

8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਲ੍ਹਣੇ ਤੋਂ ਖੁੰਝ ਜਾਵੇ।

9ਅਤਰ ਅਤੇ ਧੂਪ ਦਿਲ ਨੂੰ ਅਨੰਦ ਦਿੰਦੇ ਹਨ, ਅਤੇ ਇੱਕ ਮਿੱਤਰ ਦੀ ਖੁਸ਼ੀ ਉਨ੍ਹਾਂ ਦੀ ਦਿਲੀ ਸਲਾਹ ਤੋਂ ਉੱਗਦੀ ਹੈ।

10ਆਪਣੇ ਮਿੱਤਰ ਜਾਂ ਆਪਣੇ ਪਰਿਵਾਰ ਦੇ ਮਿੱਤਰ ਨੂੰ ਨਾ ਛੱਡੋ, ਅਤੇ ਜਦੋਂ ਤੁਹਾਡੇ ਉੱਤੇ ਕੋਈ ਬਿਪਤਾ ਆਵੇ ਤਾਂ ਆਪਣੇ ਰਿਸ਼ਤੇਦਾਰ ਦੇ ਘਰ ਨਾ ਜਾਓ, ਦੂਰ ਦੇ ਰਿਸ਼ਤੇਦਾਰ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।

11ਹੇ ਮੇਰੇ ਪੁੱਤਰ, ਬੁੱਧਵਾਨ ਬਣ, ਅਤੇ ਮੇਰੇ ਦਿਲ ਵਿੱਚ ਅਨੰਦ ਲਿਆ, ਤਾਂ ਮੈਂ ਉਸ ਨੂੰ ਜਵਾਬ ਦੇ ਸਕਦਾ ਹਾਂ ਜੋ ਮੇਰੇ ਨਾਲ ਨਫ਼ਰਤ ਨਾਲ ਪੇਸ਼ ਆਉਂਦਾ ਹੈ।

12ਸਮਝਦਾਰ ਖ਼ਤਰੇ ਨੂੰ ਵੇਖ ਕੇ ਪਨਾਹ ਲੈਂਦੇ ਹਨ, ਪਰ ਸਧਾਰਨ ਲੋਕ ਚੱਲਦੇ ਰਹਿੰਦੇ ਹਨ ਅਤੇ ਜੁਰਮਾਨਾ ਭਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.